ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 22 ਸਤੰਬਰ
ਅੰਬਾਲਾ ਛਾਉਣੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ਕਾਰਨ ਬਾਗ਼ੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਚਿਤਰਾ ਸਰਵਾਰਾ ਦੀ ਪਾਰਟੀ ਨੇ 6 ਸਾਲਾਂ ਲਈ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ਤੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਕਾਂਗਰਸ ਕਮੇਟੀ ਦੇ ਸਕੱਤਰ ਕੇਸੀ ਵੇਣੂਗੋਪਾਲ ਨੇ ਜਾਣਕਾਰੀ ਦਿੱਤੀ ਹੈ ਕਿ ਅੰਬਾਲਾ ਛਾਉਣੀ ਵਿੱਚ ਕਾਂਗਰਸੀ ਉਮੀਦਵਾਰ ਅਤੇ ਵਰਕਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਚਿੱਤਰਾ ਸਰਵਾਰਾ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ਵਿਚ ਚਿਤਰਾ ਨੇ ਕਿਹਾ,‘‘ਸਾਨੂੰ ਅੰਬਾਲਾ ਛਾਉਣੀ ਦੇ ਲੋਕਾਂ ਦੀ ਮੈਂਬਰਸ਼ਿਪ ਚਾਹੀਦੀ ਹੈ। ਪਾਰਟੀਆਂ ਦੀ ਮੈਂਬਰਸ਼ਿਪ ਮਿਲ ਵੀ ਜਾਂਦੀ ਹੈ ਅਤੇ ਗਵਾਚ ਵੀ ਜਾਂਦੀ ਹੈ।’’