ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਜੂਨ
ਅਗਨੀਪਥ ਦੇ ਵਿਰੋਧ ਵਿੱਚ ਚਲ ਰਹੇ ਅੰਦੋਲਨ ਦੇ ਮੱਦੇਨਜ਼ਰ ਸਿਰਸਾ ਰੇਲਵੇ ਸਟੇਸ਼ਨ ’ਤੇ ਆਰਪੀਐਫ ਨੇ ਆਪਣੀ ਚੌਕਸੀ ਵਧ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੀ ਅਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਸਿਰਸਾ ਰੇਲਵੇ ਸਟੇਸ਼ਨ ਦੇ ਆਰਪੀਐਫ ਦੇ ਇੰਚਾਰਜ ਊਸ਼ਾ ਨਿਰੰਕਾਰੀ ਨੇ ਦੱਸਿਆ ਕਿ ਅਗਨੀਪਥ ਯੋਜਨਾ ਨੂੰ ਲੈ ਕੇ ਚਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਰੇਲਵੇ ਪੁਲੀਸ ਵੱਲੋਂ ਜਿਥੇ ਚੌਕਸੀ ਵਧਾਈ ਗਈ ਹੈ ਉਥੇ ਹੀ ਹੋਰ ਪੁਲੀਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਰੇਲਵੇ ਸਟੇਸ਼ਨ ਦੇ ਨਾਲ ਨਾਲ ਗੱਡੀਆਂ ’ਤੇ ਵੀ ਫੋਰਸ ਨੂੰ ਵਧਾਇਆ ਗਿਆ ਹੈ।