ਚੰਡੀਗੜ੍ਹ (ਟਨਸ): ਇੱਥੋਂ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਏਸੀਜੇਐੱਮ ਦੀ ਅਦਾਲਤ ਵਿੱਚ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਵਿਰੁੱਧ ਚੱਲ ਰਹੇ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਹੋਈ। ਅੱਜ ਚੰਡੀਗੜ੍ਹ ਪੁਲੀਸ ਵੱਲੋਂ ਸੰਦੀਪ ਸਿੰਘ ਵੱਲੋਂ ਦੋਸ਼ ਮੁਕਤ ਕਰਨ ਲਈ ਦਾਇਰ ਕੀਤੀ ਗਈ ਅਰਜ਼ੀ ਦਾ ਵਿਰੋਧ ਕੀਤਾ। ਇਸ ਦੌਰਾਨ ਪੁਲੀਸ ਨੇ ਆਪਣਾ ਜਵਾਬ ਅਦਾਲਤ ਦੇ ਸਾਹਮਣੇ ਰੱਖਿਆ। ਦੂਜੇ ਪਾਸੇ ਪੀੜਤਾ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਵੀ ਸੰਦੀਪ ਸਿੰਘ ਦੀ ਦੋਸ਼ ਮੁਕਤ ਕਰਨ ਵਾਲੀ ਅਰਜ਼ੀ ਦਾ ਵਿਰੋਧ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ’ਤੇ ਪਾ ਦਿੱਤੀ ਹੈ। ਦੱਸਣਯੋਗ ਹੈ ਕਿ 31 ਦਸੰਬਰ 2022 ਨੂੰ ਹਰਿਆਣਾ ਦੀ ਜੁੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਚੰਡੀਗੜ੍ਹ ਦੇ ਥਾਣਾ ਸੈਕਟਰ-26 ਵਿੱਚ ਸੰਦੀਪ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।