ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 25 ਅਪਰੈਲ
ਐਂਟੀ ਟੈਰੋਰਿਸਟ ਫਰੰਟ ਇੰਡੀਆ ਅਤੇ ਬ੍ਰਾਹਮਣ ਮਹਾਂਪੰਚਾਇਤ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਮਹਾਰਾਸ਼ਟਰ ਦੀ ਆਜ਼ਾਦ ਸੰਸਦ ਮੈਂਬਰ ਨਵਨੀਤ ਰਵੀ ਰਾਣਾ ਅਤੇ ਵਿਧਾਇਕ ਰਵੀ ਰਾਣਾ ਖ਼ਿਲਾਫ਼ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਪਿੱਛੇ ਦੇਸ਼ ਧਰੋਹ ਦਾ ਕੇਸ ਦਰਜ ਕਰਾਉਣ ਵਾਲੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਅਤੇ ਡੀਜੀਪੀ ਰਜਨੀਸ਼ ਸੇਠ ਖ਼ਿਲਾਫ਼ ਅੰਬਾਲਾ ਦੀ ਸੀਜੇਐੱਮ ਅਦਾਲਤ ਵਿੱਚ ਆਪਣੇ ਵਕੀਲ ਸੁਮਿਤ ਸ਼ਰਮਾ ਰਾਹੀਂ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਆਈਪੀਸੀ ਦੀ ਧਾਰਾ 295ਏ ਤਹਿਤ ਕੇਸ ਦਰਜ ਕਰਵਾਇਆ ਹੈ। ਅਦਾਲਤ ਨੇ ਸ਼ਿਕਾਇਤਕਰਤਾ ਨੂੰ ਇਸ ਮਾਮਲੇ ਦੇ ਸਬੂਤ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।