ਪ੍ਰਭੂ ਦਿਆਲ
ਸਿਰਸਾ, 8 ਫਰਵਰੀ
ਆਪਣੀਆਂ ਮੰਗਾਂ ਦੀ ਪੂਰਤੀ ਲਈ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਪੁਲੀਸ ਨੇ ਇਥੇ ਬਾਬਾ ਭੂਮਣ ਸ਼ਾਹ ਚੌਕ ’ਤੇ ਬੈਰੀਕੇਡ ਲਾ ਕੇ ਡੱਕ ਲਿਆ। ਪੁਲੀਸ ਵੱਲੋਂ ਡੱਕੇ ਜਾਣ ਮਗਰੋਂ ਆਂਗਣਵਾੜੀ ਵਰਕਰਾਂ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਸਰਕਾਰ ਦਾ ਸਿਆਪਾ ਕੀਤਾ। ਇਸ ਮੌਕੇ ’ਤੇ ਆਂਗਣਵਾੜੀ ਵਰਕਰਜ਼ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਦੀ ਪੂਰਤੀ ਲਈ 63 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੀਆਂ ਹਨ।