ਪ੍ਰਭੂ ਦਿਆਲ
ਸਿਰਸਾ, 28 ਜੂਨ
ਹਰਿਆਣਾ ਸਰਕਾਰ ਵੱਲੋਂ ਸਾਂਝੀ ਯੋਗਤਾ ਪ੍ਰੀਖਿਆ (ਸੀਈਟੀ) ‘ਚ ਪ੍ਰੀਖਿਆਰਥੀਆਂ ਦੇ ਬੈਠਣ ਦੇ ਨਿਯਮਾਂ ‘ਚ ਤਬਦੀਲੀ ਕਰਨ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਵੱਲੋਂ ਮਿੰਨੀ ਸਕੱਤਰੇਤ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਨਾਂ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਜ਼ਿਲ੍ਹਾ ਸਕੱਤਰ ਸ਼ਾਮ ਲਾਲ ਮਹਿਤਾ ਅਤੇ ਹੰਸ ਰਾਜ ਸਾਮਾ ਨੇ ਸਾਂਝੇ ਤੌਰ ‘ਤੇ ਕੀਤੀ।