ਪ੍ਰਭੂ ਦਿਆਲ
ਸਿਰਸਾ, 15 ਜੂਨ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਆਪਣੇ ਨਿਵਾਸ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ’ਤੇ ਦੁਸ਼ਿਅੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ’ਚੋਂ ਨਸ਼ਿਆਂ ਨੂੰ ਰੋਕਣ ਦੇ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਥਾਨਕ ਚੋਣਾਂ ’ਚ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਜਲਦੀ ਹੀ ਹਰਿਆਣਾ ’ਚ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਏਕਲਵਯ ਐਕਡਮੀ ਵੱਲੋਂ ਕਰਵਾਏ ਗਏ ਇਨਾਮ ਵੰਡ ਸਮਾਗਮ ’ਚ ਸ਼ਿਰਕਤ ਕੀਤੀ।