ਪ੍ਰਭੂ ਦਿਆਲ
ਸਿਰਸਾ, 13 ਅਗਸਤ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਆਪਣੇ ਨਿਵਾਸ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਖਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਏ। ਇਸ ਮੌਕੇ ’ਤੇ ਸਿਰਸਾ ਤੋਂ ਇਲਾਵਾ ਡੱਬਵਾਲੀ, ਫਤਿਾਹਬਾਦ, ਔਢਾਂ, ਉਚਾਣਾ, ਹਿਸਾਰ, ਜੀਂਦ ਤੋਂ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਪ ਮੁੱਖ ਮੰਤਰੀ ਕੋਲ ਪੁੱਜੇ ਹੋਏ ਸਨ। ਇਸ ਦੌਰਾਨ ਬਹੁਤੀਆਂ ਸਮੱਸਿਆਵਾਂ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਤੋਂ ਇਲਾਵਾ ਫ਼ਸਲਾਂ ਵਿੱਚ ਖੜ੍ਹੇ ਪਾਣੀ ਨੂੰ ਕੱਢਣ ਦੇ ਪ੍ਰਬੰਧ ਕੀਤੇ ਜਾਣ ਦੀਆਂ ਸਨ।