ਪ੍ਰਭੂ ਦਿਆਲ
ਸਿਰਸਾ, 22 ਦਸੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 25 ਤੋਂ 27 ਦਸੰਬਰ ਤੱਕ ਹਰਿਆਣਾ ਰਾਜ ਭਰ ਦੇ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਜਾਣ ਲਈ ਕਿਸਾਨ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ। ਇਸ ਸਬੰਧੀ ਸਿਰਸਾ ਦੇ ਡਿੰਗ ਰੋਡ ’ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਰਣਨੀਤੀ ਬਣਾਈ ਗਈ। ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਲਾਏ ਗਏ ਕਿਸਾਨ ਪਕਾ ਮੋਰਚਾ ਕਮੇਟੀ ਦੇ ਆਗੂ ਡਾ. ਸੁਖਦੇਵ ਸਿੰਘ ਜੰਮੂ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ। ਡਾ. ਜੰਮੂ ਨੇ ਦੱਸਿਆ ਕਿ 23 ਦਸੰਬਰ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ ਤੇ ਇਸ ਦਿਨ ਕਿਸਾਨ ਇਸ ਵਕਤ ਦਾ ਖਾਣਾ ਨਹੀਂ ਖਾਣਗੇ।