ਪ੍ਰਭੂ ਦਿਆਲ
ਸਿਰਸਾ, 13 ਨਵੰਬਰ
ਸੀਟੂ ਤੇ ਸਰਵ ਕਰਮਚਾਰੀ ਸੰਘ ਨਾਲ ਸਬੰਧਤ ਆਂਗਣਵਾੜੀ ਤੇ ਮਿੱਡ-ਡੇਅ-ਮੀਲ ਵਰਕਰਾਂ ਕਰਨਾਲ ’ਚ ਹੋਣ ਵਾਲੀ ਰੈਲੀ ਲਈ ਰਵਾਨਾ ਹੋਈਆਂ। ਰਵਾਨਾ ਹੋਣ ਤੋਂ ਪਹਿਲਾਂ ਵਰਕਰਾਂ ਨੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੀ ਜ਼ਿਲ੍ਹਾ ਸਕੱਤਰ ਰਾਜ ਰਾਣੀ ਨੇ ਕਿਹਾ ਕਿ ਮਿਡ-ਡੇਅ-ਮੀਲ ਵਰਕਰ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰਦੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਹਲ ਨਾ ਕੀਤਾ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ, ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।