ਪ੍ਰਭੂ ਦਿਆਲ
ਸਿਰਸਾ, 11 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸਿਰਸਾ ਦੀ ਦਾਣਾ ਮੰਡੀ ’ਚ 12 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮਹਾਪੰਚਾਇਤ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਅਤੁਲ ਕੁਮਾਰ ਅੰਜਾਨ ਸੰਬੋਧਨ ਕਰਨਗੇ। ਕਿਸਾਨ ਮਹਾਪੰਚਾਇਤ ਵਿੱਚ ਕਈ ਉੱਘੇ ਫ਼ਿਲਮੀ ਕਲਾਕਾਰ ਤੇ ਗਾਇਕ ਵੀ ਆਪਣੀ ਹਾਜ਼ਰੀ ਲੁਆਉਣਗੇ। ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰੋਸ਼ਨ ਸੁਚਾਨ ਤੇ ਸਹਿ ਸਕੱਤਰ ਭਜਨ ਲਾਲ ਬਾਜੇਕਾਂ ਨੇ ਦੱਸਿਆ ਹੈ ਕਿ ਕਿਸਾਨ ਮਹਾਪੰਚਾਇਤ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਮਹਾ ਪੰਚਾਇਤ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ ਤੇ ਰਾਜਸਥਾਨ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ।