ਪ੍ਰਭੂ ਦਿਆਲ
ਸਿਰਸਾ, 2 ਮਈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਚਨਚੇਤ ਸਿਰਸਾ ਦੌਰੇ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਲਾਠੀਚਾਰਜ ਕਰਕੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸਿਰਸਾ ਵਿੱਚ ਸਥਿਤ ਨਾਗਰਿਕ ਹਸਪਤਾਲ ’ਚ ਕਰੋਨਾ ਦੀ ਸਥਿਤੀ ਤੇ ਇਸ ਨਾਲ ਨੱਜਿਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਏ ਸਨ। ਜਿਵੇਂ ਹੀ ਮੁੱਖ ਮੰਤਰੀ ਦੇ ਸਿਰਸਾ ਦੌਰੇ ਦੀ ਕਿਸਾਨਾਂ ਨੂੰ ਭਿਣਕ ਲੱਗੀ ਤਾਂ ਕਿਸਾਨ ਤਾਲਾਬੰਦੀ ਦੇ ਬਾਵਜੂਦ ਨਾਗਰਿਕ ਹਸਪਤਾਲ ਦੇ ਬਾਹਰ ਪਹੁੰਚ ਗਏ ਤੇ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ। ਹਲਾਂਕਿ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਪੁਲੀਸ ਨੇ ਕਿਸਾਨਾਂ ’ਤੇ ਤਾਕਤ ਵਰਤਦਿਆਂ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।