ਪ੍ਰਭੂ ਦਿਆਲ
ਸਿਰਸਾ, 28 ਫਰਵਰੀ
ਇੰਡੀਅਨ ਨੈਸ਼ਨਲ ਲੋਕ ਦਲ ਦੇ ਸਕੱਤਰ ਤੇ ਐਲਨਾਬਾਦ ਹਲਕੇ ਤੋਂ ਸਾਬਕਾ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਜਿਹੜੇ ਲੋਕਾਂ ਨੇ ਚੌਧਰੀ ਦੇਵੀ ਲਾਲ ਦੀਆਂ ਨੀਤੀਆਂ ਨੂੰ ਲਾਗੂ ਕਰਨ ਦੇ ਨਾਂ ’ਤੇ ਵੋਟਾਂ ਪ੍ਰਾਪਤ ਕੀਤੀਆਂ ਤੇ ਸੱਤਾ ਸੁੱਖ ਭੋਗ ਰਹੇ ਹਨ, ਉਨ੍ਹਾਂ ਨੇ ਦੇਵੀ ਲਾਲ ਦੀਆਂ ਨੀਤੀਆਂ ਨੂੰ ਵੇਚ ਦਿੱਤਾ ਹੈ ਤੇ ਖੁਦ ਵੀ ਵਿਕ ਗਏ ਹਨ। ਉਹ ਅੱਜ ਇਥੇ ਆਪਣੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।