ਸਿਰਸਾ (ਨਿੱਜੀ ਪੱਤਰ ਪ੍ਰੇਰਕ):
ਹਰਿਆਣਾ ਰੋਡਵੇਜ਼ ਕਰਮਚਾਰੀ ਸਾਂਝ ਮੋਰਚਾ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭੁੱਖ ਹੜਤਾਲ ਕੀਤੀ। ਕਰਮਚਾਰੀਆਂ ਨੇ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਮੰਗ ਪੱਤਰ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇ ਜਲਦੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ।