ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਨਵੰਬਰ
ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਨਿਰੰਤਰ ਜਾਰੀ ਹੈ । ਬੀਤੇ ਦਿਨ ਤਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 9 ਲੱਖ 86 ਹਜ਼ਾਰ ਮੀਟਰਿਕ ਟਨ ਝੋਨੇ ਦੀ ਖਰੀਦ ਸਰਕਾਰੀ ਏਜੰਸੀਆਂ ਤੇ ਨਿੱਜੀ ਏਜੰਸੀਆਂ ਵੱਲੋਂ ਕੀਤੀ ਗਈ। ਖਰੀਦੀ ਗਏ ਝੋਨੇ ਨੂੰ ਚੁਕਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਬੀਤੇ ਦਿਨ ਤੱਕ 9 ਲੱਖ ਮੀਟਰਿਕ ਟਨ ਜੀਰੀ ਦੀ ਚੁਕਾਈ ਦਾ ਕੰਮ ਹੋ ਚੁੱਕਿਆ ਹੈ ਤੇ ਬਾਕੀ ਜੀਰੀ ਦੀ ਚੁਕਾਈ ਵੀ ਜਲਦ ਹੋ ਜਾਏਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 22 ਮੰਡੀਆਂ ਹਨ, ਇਨ੍ਹਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਚਲ ਰਿਹਾ ਹੈ। ਹੁਣ ਤਕ 91 ਫ਼ੀਸਦ ਲਿਫਟਿੰਗ ਦਾ ਕੰਮ ਪੂਰਾ ਕੀਤਾ ਜਾ ਚੁੱਕਿਆ ਹੈ। ਇੰਨਾ ਹੀ ਨਹੀਂ 91 ਫ਼ੀਸਦ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰਾਂ 2077 ਕਰੋੜ ਰੁਪਏ ਦੀ ਰਕਮ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫੂਡ ਤੇ ਸਪਲਾਈ ਵਿਭਾਗ ਨੇ 7 ਲੱਖ 71 ਹਜ਼ਾਰ ਐੱਮਟੀ, ਹੈਫੇਡ ਨੇ 2 ਲੱਖ 14 ਹਜ਼ਾਰ ਐੱਮਟੀ ਝੋਨਾ ਖਰੀਦਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਸੁਕਾ ਕੇ ਲਿਆਉਣ ਤਾਂ ਜੋ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।