ਪੱਤਰ ਪ੍ਰੇਰਕ
ਯਮੁਨਾਨਗਰ, 23 ਜੁਲਾਈ
ਸ਼ਹਿਰ ਦੀ ਵਿਸ਼ਨੂੰ ਨਗਰ ਕਲੋਨੀ ਵਿੱਚ ਸੇਵਾਮੁਕਤ ਰੇਲਵੇ ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਨੇ ਉਸ ਦੇ ਭਰਾ ਸਮੇਤ ਤਿੰਨ ਵਿਅਕਤੀਆਂ ’ਤੇ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਗਾਇਆ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਤਨੀ ਵਿਸ਼ਨੂੰ ਨਗਰ ਵਾਸੀ ਸੁਰਜੀਤ ਕੌਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਪਤੀ ਮਨਜੀਤ ਸਿੰਘ ਦੇ ਪੰਜ ਭਰਾ ਹਨ। ਉਸ ਦੀ ਪਿੰਡ ਵਿੱਚ ਡੇਢ ਏਕੜ ਜ਼ਮੀਨ ਹੈ, ਜੋ ਕਿ ਉਸ ਦੇ ਪਤੀ ਨੇ ਆਪਣੇ ਭਰਾ ਸੁਰਜੀਤ ਸਿੰਘ ਨੂੰ 10 ਸਾਲ ਲਈ ਠੇਕੇ ’ਤੇ ਦਿੱਤੀ ਸੀ ਪਰ ਮੁਲਜ਼ਮ ਉਸ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦੇ ਸਨ, ਜਿਸ ਕਾਰਨ ਉਸ ਦਾ ਪਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲੀਸ ਨੇ ਪਿੰਡ ਬੋਹ ਦੇ ਵਸਨੀਕ ਸੁਰਜੀਤ ਸਿੰਘ, ਬਲਜਿੰਦਰ ਸਿੰਘ ਅਤੇ ਬਲਬੀਰ ਸਿੰਘ ਖ਼ਿਲਾਫ਼ ਧਾਰਾ 306 ਅਤੇ 34 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।