ਰਤੀਆ: ਦੇਸ਼ ਵਿੱਚ ਚਲਾਏ ਜਾ ਰਹੇ ਸਵੱਛਤਾ ਪੰਦਰਵਾੜੇ ਤਹਿਤ ਪਿੰਡ ਬਾਦਲਗੜ੍ਹ ਵਿੱਚ ਕਰਵਾਏ ਸਮਾਰੋਹ ਦੌਰਾਨ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੂਟੇ ਲਗਾ ਕੇ ਪੰਡਿਤ ਦੀਨ ਦਿਆਲ ਉਪਾਧਿਆਏ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕੇਂਦਰ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ’ਤੇ ਹੱਲ ਵੀ ਕੀਤੀਆਂ। ਇਸ ਮੌਕੇ ਬਲਦੇਵ ਸਿੰਘ ਗਰੋਹਾ, ਕੇਵਲ ਮਹਿਤਾ, ਰਣਜੀਤ ਸਿੰਘ, ਸਰਪੰਚ ਜਸਕਰਨ ਸਿੰਘ ਅਤੇ ਰਿੰਕੂ ਕੁਮਾਰ ਹਾਜ਼ਰ ਸਨ। -ਪੱਤਰ ਪ੍ਰੇਰਕ