ਪੱਤਰ ਪ੍ਰੇਰਕ
ਰਤੀਆ, 12 ਅਗਸਤ
ਇੱਥੇ ਅੱਜ ਪੰਜਾਬੀ ਅਧਿਆਪਕ ’ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਵਫਦ ਥਾਣਾ ਮੁਖੀ ਨੂੰ ਮਿਲਿਆ। ਇਸ ਮਾਮਲੇ ਨੂੰ ਲੈ ਕੇ ਥਾਣਾ ਸਦਰ ਮੁਖੀ ਦਵਿੰਦਰ ਸਿੰਘ ਨੇ ਮਹਿਮੜਾ ਪੁਲੀਸ ਚੌਕੀ ਦੇ ਇੰਚਾਰਜ ਸੀਸ਼ਪਾਲ ਦੀ ਅਗਵਾਈ ਹੇਠ ਟੀਮ ਬਣਾ ਦਿੱਤੀ ਹੈ। ਈਓ ਨੇ ਦੱਸਿਆ ਕਿ ਪੰਜਾਬੀ ਲੈਕਚਰਾਰ ਜਗਤਾਰ ਸਿੰਘ ਆਪਣੇ ਪਿੰਡ ਨੰਗਲ ਵਿੱਚ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਦਾ ਪ੍ਰਧਾਨ ਵੀ ਹੈ ਅਤੇ ਉਹ ਲੋਕਾਂ ਨੂੰ ਨਸ਼ਾ ਵਿਰੋਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਦਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਬਾਦ ਦੁਪਿਹਰ ਛੁੱਟੀ ਹੋਣ ਤੋਂ ਬਾਦ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਅਤੇ ਰਸਤੇ ਵਿੱਚ ਕੁੱਝ ਨੌਜਵਾਨਾਂ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ।ਪੁਲੀਸ ਨੇ ਚਾਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।