ਪੱਤਰ ਪ੍ਰੇਰਕ
ਪੰਚਕੂਲਾ, 3 ਨਵੰਬਰ
ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੀਈਟੀ ਪ੍ਰੀਖਿਆ ਨੂੰ ਨਕਲ ਰਹਿਤ ਬਣਾਉਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਸਕੱਤਰ ਨੇ ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਤੇ ਪੁਲੀਸ ਸੁਪਰਡੈਂਟਾਂ ਨਾਲ ਸੀਈਟੀ ਪ੍ਰੀਖਿਆ ਦੀ ਸਮੀਖਿਆ ਮੀਟਿੰਗ ਕੀਤੀ ਜਿਸ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਆਈਏਐਸ ਜਾਂ ਐਚਸੀਐਸ ਅਧਿਕਾਰੀਆਂ ਦੀ ਅਗਵਾਈ ਹੇਠ ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕਰਨ। ਮੁੱਖ ਸਕੱਤਰ ਨੇ ਕਿਹਾ ਕਿ ਪ੍ਰੀਖਿਆਰਥੀਆਂ ਨੂੰ ਨੇੜਲੇ ਬੱਸ ਅੱਡਿਆਂ ਤਕ ਪਹੁੰਚਾਉਣ ਤੇ ਉਥੋਂ ਲਿਆਉਣ ਲਈ ਟਰਾਂਸਪੋਰਟ ਵਿਭਾਗ ਵੱਲੋਂ 13,700 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ।