ਕਾਲਾਂਵਾਲੀ (ਪੱਤਰ ਪ੍ਰੇਰਕ): ਇੱਥੋਂ ਦੇ ਹੁੱਡਾ ਸੈਕਟਰ-3 ’ਚ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਵਿਕਾਸ ਵਾਸੀ ਮੰਡੀ ਕਾਲਾਂਵਾਲੀ ਵਜੋਂ ਹੋਈ ਹੈ। ਥਾਣਾ ਕਾਲਾਂਵਾਲੀ ਦੇ ਏਐਸਆਈ ਸੁਖਦਰਸ਼ਨ ਸਿੰਘ ਅਤੇ ਏਐਸਆਈ ਕ੍ਰਿਸ਼ਨਾ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਕਾਸ ਨੇ ਮਾੜੀ ਸੰਗਤ ਵਿੱਚ ਪੈ ਕੇ ਨਸ਼ਾ ਕਰਨ ਲੱਗ ਪਿਆ ਸੀ।