ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 18 ਅਕਤੂਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸੂਬਾ ਸਰਕਾਰ ਨੇ ਫਾਰਮ ਜਮ੍ਹਾਂ ਕਰਾਉਣ ਦੀ ਤਰੀਕ ਵਧਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਤਾਰੀਕ 31 ਅਕਤੂਬਰ ਤਕ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਸੂਬੇ ਵਿਚ ਪਹਿਲੀ ਸਤੰਬਰ ਤੋਂ ਹੁਣ ਤਕ ਕੁੱਲ 2.3 ਲੱਖ ਗੁਰ ਸਿੱਖ ਵੋਟਰਾਂ ਨੇ ਆਪਣੇ ਫਾਰਮ ਜਮ੍ਹਾਂ ਕਰਾਏ ਹਨ। ਵੋਟਰ ਸੂਚੀ ਵਿਚ ਨਾਂ ਦਰਜ ਕਰਾਉਣ ਤੇ ਵੋਟ ਪਾਉਣ ਲਈ ਲੋੜੀਂਦੀ ਯੋਗਤਾ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਪਹਿਲੀ ਸਤੰਬਰ ਤੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਲਈ ਵੋਟਾਂ ਬਣਾਉਣ ਵਾਸਤੇ 30 ਸੰਤਬਰ ਤੱਕ ਦਾ ਸਮਾਂ ਮਿੱਥਿਆ ਗਿਆ ਸੀ ਪਰ ਹੁਣ ਉਸ ਵਿਚ ਵਾਧਾ ਕਰ ਕੇ 31 ਅਕਤੂਬਰ ਤਕ ਕਰ ਦਿੱਤਾ ਗਿਆ ਹੈ।