ਗੂਹਲਾ ਚੀਕਾ: ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਘੱਲੂਘਾਰਾ ਜੂਨ 1984 ਦਿਵਸ ਨੂੰ ਹਰ ਗੁਰਦੁਆਰੇ ਵਿੱਚ ਮਨਾਉਣ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਹੁਕਮ ਸ਼ਲਾਘਾਯੋਗ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਸ ਘੱਲੂਘਾਰਾ ਦਿਵਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਗਤਾਂ ਦੇ ਪੁੱਜਣ ਤੋਂ ਪਹਿਲਾਂ ਹੀ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸਮਾਪਤੀ ਕਰ ਦਿੱਤਾ ਜਾਂਦਾ ਹੈ। ਇਹ ਕਾਰਵਾਈ ਅਤਿ ਦੁਖਦਾਈ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਨੂੰ ਹੁਕਮ ਜਾਰੀ ਕੀਤਾ ਜਾਵੇ ਕਿ ਉਹ 6 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਾਰਾ ਦਿਨ ਮੀਰੀ-ਪੀਰੀ ਦੀਵਾਨ ਸਜਾ ਕੇ ਪੰਥ ਪ੍ਰਸਿੱਧ ਵਿਦਵਾਨਾਂ ਅਤੇ ਪੰਥਕ ਆਗੂਆਂ ਨੂੰ ਵਿਚਾਰ ਪੇਸ਼ ਕਰਨ ਦਾ ਮੌਕਾ ਦੇਵੇ। -ਪੱਤਰ ਪ੍ਰੇਰਕ