ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਨਵੰਬਰ
ਘਰੋਂ ਸਕੂਲ ਗਈ ਲੜਕੀ ਭੇਤਭਰੀ ਹਾਲਾਤ ’ਚ ਲਾਪਤਾ ਹੋ ਗਈ। ਲੜਕੀ ਦੇ ਮਾਪਿਆਂ ਵੱਲੋਂ ਪੁਲੀਸ ਕੋਲ ਲੜਕੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਲੜਕੀ ਦੇ ਮਾਪਿਆਂ ਨੇ ਦੱਸਿਆ ਹੈ ਕਿ ਬੀਤੇ ਦਿਨ ਉਨ੍ਹਾਂ ਦੀ ਲੜਕੀ ਸਕੂਲੀ ਡ੍ਰੈਸ ’ਚ ਘਰੋਂ ਸਕੂਲ ਗਈ ਸੀ ਪਰ ਘਰ ਨਹੀਂ ਪਰਤੀ। ਜਦੋਂ ਲੜਕੀ ਦਾ ਸਕੂਲ ’ਚੋਂ ਪਤਾ ਕੀਤਾ ਤਾਂ ਸਕੂਲ ਸਟਾਫ ਵੱਲੋਂ ਦੱਸਿਆ ਗਿਆ ਕਿ ਉਸ ਦਿਨ ਲੜਕੀ ਸਕੂਲ ਆਈ ਹੀ ਨਹੀਂ। ਪੁਲੀਸ ਨੇ ਲੜਕੀ ਦਾ ਮਾਪਿਆਂ ਦੀ ਸ਼ਿਕਾਇਤ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਲੜਕੀ ਨੂੰ ਛੇਤੀ ਹੀ ਲੱਭ ਲਿਆ ਜਾਵੇਗਾ।