ਪੱਤਰ ਪ੍ਰੇਰਕ
ਰਤੀਆ, 18 ਜੁਲਾਈ
ਸਿਹਤ ਵਿਭਾਗ ਵੱਲੋਂ ਸ਼ਹਿਰ ਅਤੇ ਪੇਂਡੂ ਖੇਤਰਾਂ ਵਿਚ ਡਾਇਰੀਆ ਅਤੇ ਮਲੇਰੀਆ ਦੀ ਬਿਮਾਰੀ ਦੀ ਰੋਕਥਾਮ ਨੂੰ ਲੈ ਕੇ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵਿਭਾਗ ਦੀਆਂ ਟੀਮਾਂ ਨੇ ਸ਼ਹਿਰ ਦੇ ਵਾਰਡ ਨੰਬਰ 3, 4, 7 ਤੇ 8 ਦੇ ਕਈ ਘਰਾਂ ਵਿਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਫਰਿੱਜ, ਕੂਲਰ, ਗਮਲੇ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ ਗਈ। ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਰਾਜੇਸ਼ ਸ਼ਿਓਕੰਦ ਦੀ ਅਗਵਾਈ ਵਿਚ ਘਰ-ਘਰ ਪਹੁੰਚੀਆਂ ਟੀਮਾਂ ਨੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਆਪਣੇ ਘਰਾਂ ਦੇ ਆਸ-ਪਾਸ ਗੰਦਾ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਮੇਂ-ਸਮੇਂ ’ਤੇ ਕੂਲਰਾਂ, ਫਰਿੱਜਾਂ ਅਤੇ ਗਮਲਿਆਂ ਆਦਿ ਦੀ ਵਿਸ਼ੇਸ਼ ਸਫ਼ਾਈ ਕਰਨ।