ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 8 ਜੁਲਾਈ
ਕੇਂਦਰ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਵਿਭਾਗ ਨੇ ਹਰਿਆਣਾ ਸਰਕਾਰ ਦੀ ਐਮਾਜ਼ੋਨ ਦੇ ਵੇਅਰ ਹਾਊਸ ਦੇ ਵਰਕਰਾਂ ਸਬੰਧੀ ਰਿਪੋਰਟ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜਾਰੀ ਸੂਚਨਾ ਅਨੁਸਾਰ ਰਿਪੋਰਟ ਵਿੱਚ ਐਮਾਜ਼ੋਨ ਵੱਲੋਂ ਕਿਰਤ ਕਾਨੂੰਨਾਂ ਦੀਆਂ ਕੁਝ ਸਬੰਧਤ ਧਾਰਾਵਾਂ ਦੀ ਉਲੰਘਣਾ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਰਾਜ ਸਰਕਾਰ ਨੇ ਸਬੰਧਤ ਕਿਰਤ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਚਨਾ ਅਨੁਸਾਰ ਕਿਰਤ ਅਤੇ ਰੁਜ਼ਗਾਰ ਮੰਤਰਾਲਾ ਰਾਜ ਸਰਕਾਰਾਂ ਦੀਆਂ ਰਿਪੋਰਟਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਭੇਜਦਾ ਹੈ।