ਪ੍ਰਭੂ ਦਿਆਲ
ਸਿਰਸਾ, 4 ਫਰਵਰੀ
ਪੁਲੀਸ ਨੇ ਅੱਜ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਦਾ ਘਿਰਾਓ ਕਰਨ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਬਾਬਾ ਭੂਮਣ ਸ਼ਾਹ ਚੌਕ ਨੇੜੇ ਰੋਕ ਲਿਆ, ਜਿਸ ਮਗਰੋਂ ਉਨ੍ਹਾਂ ਨੇ ਇੱਥੇ ਹੀ ਧਰਨਾ ਲਾ ਦਿੱਤਾ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਯੂਨੀਅਨ ਦੀ ਆਗੂ ਵੀਰੋ ਰਾਣੀ, ਸ਼ਕੁੰਤਲਾ, ਕਮਲੇਸ਼ ਆਦਿ ਨੇ ਕਿਹਾ ਉਹ ਪਿਛਲੇ ਦੋ ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ, ਪਰ ਸਰਕਾਰ ਮੰਗਾਂ ਮੰਨਣ ਦੀ ਥਾਂ ਆਂਗਣਵਾੜੀ ਵਰਕਰਾਂ ਨੂੰ ਮੁਅੱਤਲ ਕਰਨ ਦੇ ਨੋਟਿਸ ਕੱਢ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਸੰਘਰਸ਼ ਜਾਰੀ ਰਹੇਗਾ।