ਸੱਤਪਾਲ ਰਾਮਗੜ੍ਹੀਆ
ਪਿਹੋਵਾ, 8 ਅਗਸਤ
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਅੱਜ ਇੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਖੇਡ ਮੰਤਰੀ ਅੱਜ ਸਿੰਜਾਈ ਵਿਭਾਗ ਦੇ ਰੈਸਟ ਹਾਊਸ ਵਿੱਚ ਖੁੱਲ੍ਹੇ ਦਰਬਾਰ ਵਿੱਚ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸਾਰੇ ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਬੈਠ ਕੇ ਇੱਕ ਸਮਾਂ ਬੰਨ੍ਹ ਕੇ ਲੋਕਾਂ ਦੀ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਸਮਾਧਾਨ ਕਰਨ। ਇਸ ਮਾਮਲੇ ਵਿੱਚ ਕਿਸੇ ਵੀ ਅਧਿਕਾਰੀ ਦੀ ਸ਼ਿਕਾਇਤ ਨਹੀਂ ਆਉਣੀ ਚਾਹੀਦੀ। ਅਧਿਕਾਰੀਆਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਪਵੇਗਾ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।