ਪ੍ਰਭੂ ਦਿਆਲ
ਸਿਰਸਾ, 12 ਅਗਸਤ
ਇਥੋਂ ਦੀ ਸੀਆਈਏ ਥਾਣਾ ਪੁਲੀਸ ਨੇ ਲੁੱਟਾਂ ਖੋਹਾਂ ਕਰਨ ਦੇ ਇਲਜ਼ਾਮ ’ਚ ਪੰਜਾਬ ਦੇ ਦੋ ਨੌਜਵਾਨਾਂ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੜਕਿਆਂ ਤੋਂ ਪੁਲੀਸ ਨੇ ਚੋਰੀ ਤੇ ਲੁੱਟ-ਖੋਹ ਕਰਨ ਦੀਆਂ ਛੇ ਵਾਰਦਾਤਾਂ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਜਗਜੀਤ ਸਿੰਘ ਉਰਦ ਦਿਸ਼ਾ, ਹਰਵਿੰਦਰ ਸਿੰਘ ਉਰਫ ਕਾਕਾ ਵਾਸੀ ਸਰਦੂਲਗੜ੍ਹ ਅਤੇ ਰਵਿਦਾਸ ਵਾਸੀ ਟੀਟੂਖੇੜਾ ਸਿਰਸਾ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਗੁਪਤ ਸੂਚਨਾ ਮਗਰੋਂ ਪੁਲੀਸ ਨੇ ਕਾਰਵਾਈ ਕਰਦਿਆਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਪੁੱਛ-ਪੜਤਾਲ ਦੌਰਾਨ ਕਈ ਵਾਰਦਾਤਾਂ ਪੁਲੀਸ ਕੋਲ ਕਬੂਲ ਕੀਤੀਆਂ ਹਨ।