ਰਤੀਆ: ਮਰਹੂੁਮ ਭਾਜਪਾ ਆਗੂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਨ ਸਬੰਧੀ ਵਿਧਾਇਕ ਲਛਮਣ ਨਾਪਾ ਨੇ ਪਿੰਡ ਜੱਲੋਪੁਰ ਵਿੱਚ ਉਨ੍ਹਾਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਸੇਵਾ ਪੰਦਰਵਾੜੇ ਤਹਿਤ ਨੇ ਵਿਧਾਇਕ ਨੇ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਮੰਡਲ ਸਕੱਤਰ ਰਾਜ ਕੁਮਾਰ, ਕਸ਼ਮੀਰ ਚੰਦ ਅਤੇ ਬੁੱਧ ਰਾਜ ਹਾਜ਼ਰ ਸਨ। -ਪੱਤਰ ਪ੍ਰੇਰਕ