ਟੋਹਾਣਾ: ਕਸਬਾ ਜਾਖਲ ਦੇ ਵਾਰਡ-9 ਦੀ ਨਵੀਂ ਬਸਤੀ ਵਿੱਚ ਪਾਏ ਜਾ ਰਹੇ ਸੀਵਰੇਜ ਨੂੰ ਪੁੱਟਦਿਆਂ ਮਿੱਟੀ ਦੀ ਢਿੱਗ ਡਿੱਗਣ ਕਾਰਨ ਦੋ ਮਜ਼ਦੂਰ ਦੱਬ ਗਏ। ਜੇਸੀਬੀ ਤੇ ਹੋਰ ਮਜ਼ਦੂਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਮਿੱਟੀ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਇਨ੍ਹਾਂ ਮਜ਼ਦੂਰ ਦੀ ਪਛਾਣ ਕੁਲਾਂ ਵਾਸੀ ਪ੍ਰਗਟ ਸਿੰਘ ਤੇ ਜਾਖਲ ਦੀ ਗੁਰੂ ਨਾਨਕ ਕਾਲੋਨੀ ਵਾਸੀ ਸੁਰਜੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਜਾਖਲ ਹਸਪਤਾਲ ਦੇ ਡਾਕਟਰਾਂ ਮੁਤਾਬਕ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਸਿਹਤ ਵਿਭਾਗ ਅਤੇ ਪੁਲੀਸ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ ਅਤੇ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ। -ਪੱਤਰ ਪ੍ਰੇਰਕ