ਪੱਤਰ ਪ੍ਰੇਰਕ
ਗੂਹਲਾ ਚੀਕਾ, 14 ਅਕਤੂਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ‘ਵੰਦੇ ਭਾਰਤ’ ਰੇਲਗੱਡੀ ਦਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਠਹਿਰਾਅ ਕਰਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਸ਼ਾਹ ਵੱਲੋਂ ਦਿੱਲੀ ਤੋਂ ਹਿਮਾਚਲ ਨੂੰ ਬਹੁਤ ਘੱਟ ਸਮੇਂ ਵਿਚ ਤੈਅ ਕਰਨ ਵਾਲੀ ਵੰਦੇ ਭਾਰਤ ਰੇਲ ਗੱਡੀ ਦਾ ਤਖ਼ਤ ਸ੍ਰੀ ਕੇਸਗੜ੍ਹ ਸ੍ਰੀ ਆਨੰਦਪੁਰ ਸਾਹਿਬ ਵਿੱਚ ਰੋਕਣਾ ਵੀ ਸ਼ਲਾਘਾਯੋਗ ਫ਼ੈਸਲਾ ਹੈ। ਇਸ ਨਾਲ ਪੂਰੇ ਦੇਸ਼ ਵਿੱਚੋਂ ਦਿੱਲੀ ਪੁੱਜੇ ਸ਼ਰਧਾਲੂ ਥੋੜੇ ਸਮੇਂ ਵਿੱਚ ਤਖਤ ਸ੍ਰੀ ਕੇਸਗੜ੍ਹ ਵਿਖੇ ਦਰਸ਼ਨ ਦੀਦਾਰ ਕਰ ਸਕਦੇ ਹਨ।