ਗੂਹਲਾ ਚੀਕਾ/ਕੈਥਲ (ਪੱਤਰ ਪ੍ਰੇਰਕ): ਰਾਜਸਥਾਨ ਦੀ ਉਪ ਮੁੱਖ ਮੰਤਰੀ ਦੀਆ ਕੁਮਾਰੀ ਨੇ ਕੈਥਲ ਵਿੱਚ ਭਾਜਪਾ ਉਮੀਦਵਾਰ ਲੀਲਾ ਰਾਮ ਦੇ ਹੱਕ ਵਿੱਚ ਚੋਣ ਮੀਟਿੰਗਾਂ ਕੀਤੀਆਂ। ਕੈਥਲ ਸਥਿਤ ਜ਼ਿਲ੍ਹਾ ਸੈਣੀ ਸਭਾ ਭਵਨ ’ਚ ਔਰਤਾਂ ਦੀ ਜਨ ਸਭਾ ਨੂੰ ਸੰਬੋਧਨ ਕਰਦਿਆਂ ਦੀਆ ਕੁਮਾਰੀ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਹੀ ਔਰਤਾਂ ਦੇ ਹਿੱਤ ਸੁਰੱਖਿਅਤ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਪਹਿਲੀ ਅਜਿਹੀ ਪਾਰਟੀ ਹੈ, ਜਿਸ ਨੇ ਰਾਜਨੀਤੀ ਵਿੱਚ ਔਰਤਾਂ ਨੂੰ 33 ਫ਼ੀਸਦ ਰਾਖਵਾਂਕਰਨ ਦੇਣਾ ਯਕੀਨੀ ਬਣਾਇਆ। ਦੀਆ ਕੁਮਾਰੀ ਨੇ ਕਿਹਾ ਕਿ ਕਾਂਗਰਸ ’ਚ ਔਰਤਾਂ ਦਾ ਸਨਮਾਨ ਨਹੀਂ ਹੁੰਦਾ ਸਗੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ।