ਪੱਤਰ ਪ੍ਰੇਰਕ
ਰਤੀਆ, 29 ਜੂਨ
ਸ਼ਹਿਰ ਦੇ ਲਾਲੀ ਰੋਡ ’ਤੇ ਸਥਿਤ ਗੱਤਾ ਫੈਕਟਰੀ ਵਿੱਚ ਪਰਵਾਸੀ ਮਜ਼ਦੂਰ ਦੀ ਕੈਂਟਰ ਥੱਲੇ ਆਉਣ ਨਾਲ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਪਰਵਾਸੀ ਮਜ਼ਦੂਰ ਬ੍ਰਿਜੇਸ਼ ਰਾਏ ਦੇ ਸਾਥੀ ਸੁਨੀਲ ਕੁਮਾਰ ਦੇ ਬਿਆਨਾਂ ਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੂੰ ਦਿੱਤੇ ਬਿਆਨ ਵਿੱਚ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਤੇ ਬ੍ਰਿਜੇਸ਼ ਕੁਮਾਰ ਲੰਬੇ ਸਮੇਂ ਤੋਂ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਬੀਤੀ ਰਾਤ ਕਰੀਬ 11 ਵਜੇ ਉਹ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ ਕਿ ਇੱਕ ਕੈਂਟਰ ਆਇਆ ਅਤੇ ਮਾਲ ਲੋਡਿੰਗ ਤੋਂ ਬਾਅਦ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਕੈਂਟਰ ਚਲਾਉਂਦਿਆਂ ਬ੍ਰਿਜੇਸ਼ ਕੁਮਾਰ ਨੂੰ ਟੱਕਰ ਮਾਰ ਦਿੱਤੀ ਤੇ ਕੈਂਟਰ ਦਾ ਟਾਇਰ ਉਸ ਦੇ ਉੱਪਰੋਂ ਲੰਘ ਗਿਆ। ਉਸ ਨੂੰ ਰਤੀਆਂ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।