ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 19 ਮਾਰਚ
ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅੱਜ ਪ੍ਰਦੇਸ਼ ਕਾਂਗਰਸ ਦੇ ਸੰਗਠਨ ਸਕੱਤਰ ਸੁਭਾਸ਼ ਪਾਲੀ ਦੇ ਨਿਵਾਸ ’ਤੇ ਜਾ ਕੇ ਉਨ੍ਹਾਂ ਦੇ ਪਿਤਾ ਦੀ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਸੂਬਾ ਸਰਕਾਰ ਨੇ ਕਰੀਬ ਇਕ ਹਜ਼ਾਰ ਸਕੂਲਾਂ ਨੂੰ ਬੰਦ ਕਰਨ ਦਾ ਜੋ ਫੈਸਲਾ ਲਿਆ ਹੈ ਇਸ ਨਾਲ ਹੋਰ ਬੇਰੁਜ਼ਗਾਰੀ ਵਧੇਗੀ । ਉੁਨ੍ਹਾਂ ਕਿਹਾ ਕਿ ਜੇਬੀਟੀ ਦੀ ਪ੍ਰੀਖਿਆ ਬੰਦ ਕਰਨਾ ਮੰਦਭਾਗਾ ਹੈ। ਹੁੱਡਾ ਨੇ ਸੰਪਤੀ ਨੁਕਸਾਨ ਬਿੱਲ ਦੀ ਕਰਦਿਆਂ ਕਿਹਾ ਕਿ ਇਹ ਬਿੱਲ ਕਿਸਾਨ ਅੰਦੋਲਨ ਤੋਂ ਘਬਰਾ ਕੇ ਜਲਦਬਾਜ਼ੀ ਵਿਚ ਲਿਆ ਗਿਆ ਫੈਸਲਾ ਹੈ।