ਪੀਪੀ ਵਰਮਾ
ਪੰਚਕੂਲਾ, 24 ਸਤੰਬਰ
ਵਿਧਾਨ ਸਭਾ ਹਲਕਾ ਪੰਚਕੂਲਾ ਤੋਂ ਕਾਂਗਰਸ ਦੇ ਉਮੀਦਵਾਰ ਚੰਦਰ ਮੋਹਨ ਨੇ ਆਪਣੀ ਪ੍ਰਚਾਰ ਮੁਹਿੰਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਉਹ ਬਿਆਨਬਾਜ਼ੀ ਵਿੱਚ ਨਹੀਂ ਸਗੋਂ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਚਕੂਲਾ ਵਿੱਚ ਜੋ ਵਿਕਾਸ ਹੋਇਆ ਹੈ, ਉਹ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਭਾਜਪਾ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਮਜ਼ਦੂਰ ਬਣਾਇਆ ਹੈ। ਸੂਬੇ ਦੇ ਨੌਜਵਾਨ ਪੰਜ ਅਕਤੂਬਰ ਨੂੰ ਭਾਜਪਾ ਨੂੰ ਵੋਟਾਂ ਦੀ ਹਾਰ ਨਾਲ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗ਼ਲਤ ਨੀਤੀਆਂ ਕਾਰਨ ਹੁਣ ਭਾਜਪਾ ਆਗੂਆਂ ਦਾ ਵੀ ਪਾਰਟੀ ਤੋਂ ਭਰੋਸਾ ਉੱਠ ਰਿਹਾ ਹੈ।