ਪੱਤਰ ਪ੍ਰੇਰਕ
ਜਲੰਧਰ, 21 ਜਨਵਰੀ
ਹਾਈਵੇਅ ਲੁਟੇਰਾ ਗਰੋਹ ਨਾਲ ਸਬੰਧਤ ਮੁਲਜ਼ਮ ਥਾਣਾ ਆਦਮਪੁਰ ਪੁਲੀਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ। ਉਸ ਨੂੰ ਅੱਜ ਦਿਹਾਤੀ ਪੁਲੀਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਅਜੇ ਕੁਮਾਰ ਉਰਫ ਰਾਜਾ ਅੰਬਰਸਰੀਆ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਰਾਜਾ ਨੂੰ ਸੀਆਈਏ ਸਟਾਫ਼ ਜਲੰਧਰ ਦਿਹਾਤ ਪੁਲੀਸ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ, ਬਾਅਦ ਵਿੱਚ ਉਸ ਨੂੰ ਆਦਮਪੁਰ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਰਾਜਾ ਸ਼ੁੱਕਰਵਾਰ ਨੂੰ ਥਾਣੇ ਤੋਂ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਵੱਖਰਾ ਕੇਸ ਦਰਜ ਕੀਤਾ ਸੀ। ਪੁਲੀਸ ਦੀ ਟੀਮ ਮੁਲਜ਼ਮ ਦੀ ਭਾਲ ਵਿੱਚ ਸਰਹੱਦੀ ਖੇਤਰ ਵਿੱਚ ਤਲਾਸ਼ੀ ਕਰ ਰਹੀ ਸੀ। ਮੁਲਜ਼ਮ ਨੂੰ ਉਥੋਂ ਚਾਰ ਸੌ ਗ੍ਰਾਮ ਤੇ ਅਸਲੇ ਸਣੇ ਗ੍ਰਿਫ਼ਤਾਰ ਕਰ ਲਿਆ ਹੈ।