ਨਿੱਜੀ ਪੱਤਰ ਪ੍ਰੇਰਕ
ਜਲੰਧਰ, 25 ਜੁਲਾਈ
ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਇਕ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਸਿੰਘ ਬਾਜਵਾ ਨੂੰ ਮਿਲ ਕੇ ਮੰਗ ਕੀਤੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਉਧੋਵਾਲ ਤੇ ਦੋ ਆਂਗਨਵਾੜੀ ਸੈਂਟਰ, ਜਿਸਦੇ ਕਮਰਿਆਂ ਦੀਆਂ ਛੱਤਾਂ ਪਿਛਲੇ ਕਈ ਮਹੀਨਿਆਂ ਤੋਂ ਡਿੱਗੀਆਂ ਹੋਈਆਂ ਹਨ, ਉਨ੍ਹਾਂ ਦੀ ਮੁਰੰਮਤ ਕਰਵਾਈ ਜਾਵੇ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸਕੂਲ ਦੇ ਕਮਰਿਆਂ ਦੀਆਂ ਛੱਤਾਂ ਡਿੱਗੀਆਂ ਹੋਣ ਕਾਰਨ ਮਾਂ ਬਾਪ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਡਰੇ ਰਹਿੰਦੇ ਹਨ। ਸਹਾਇਕ ਡਿਪਟੀ ਕਮਿਸ਼ਨਰ ਨੇ ਮਸਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬੀ ਡੀ ਪੀ ਓ ਮਹਿਤਪੁਰ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਹ ਖੁਦ ਜਾ ਕੇ ਮੌਕਾ ਦੇਖਣ। ਵਫ਼ਦ ਵਿੱਚ ਜਗਤਾਰ ਸਿੰਘ, ਸੰਦੀਪ ਕੁਮਾਰ, ਸ਼ਾਂਤੀ ਦੇਵੀ, ਹਰਮਨ ਕੁਮਾਰ, ਕਿਰਤੀ ਕਿਸਾਨ ਯੂਨੀਅਨ ਦੇ ਅਮਰ ਸਿੰਘ ਮਾਨ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਹਰਦਿਆਲ ਸਿੰਘ, ਚਰਨਜੀਤ, ਜਸਪਾਲ ਸਿੰਘ, ਸਤਨਾਮ ਸਿੰਘ, ਪ੍ਰਗਟ ਸਿੰਘ, ਗਿਆਨ ਸਿੰਘ ਆਦਿ ਸ਼ਾਮਲ ਸਨ।