ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 7 ਮਾਰਚ
ਪਬਲਿਕ ਡਲਿਵਰੀ ਸਿਸਟਮ ਵਿੱਚ ਇਕ ਹੋਰ ਪ੍ਰਾਪਤੀ ਹਾਸਲ ਕਰਦਿਆਂ ਜ਼ਿਲ੍ਹਾ ਜਲੰਧਰ ਨੇ ਪਿਛਲੇ 7 ਮਹੀਨਿਆਂ ਵਿੱਚ ਸਮਾਂ ਸੀਮਾ ਦੇ ਅੰਦਰ ਸੌ ਫੀਸਦੀ ਸ਼ਿਕਾਇਤਾਂ ਦਾ ਨਬਿੇੜਾ ਕਰ ਕੇ ਸੂਬੇ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਨੂੰ 3,144 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਕੁੱਲ 3,084 ਸ਼ਿਕਾਇਤਾਂ ਦਾ ਸਮਾਂ ਸੀਮਾ ਦੇ ਅੰਦਰ ਨਬਿੇੜਾ ਕੀਤਾ ਗਿਆ ਹੈ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮਾਂ ਸੀਮਾਂ ਤੋਂ ਬਾਅਦ ਕੋਈ ਵੀ ਸ਼ਿਕਾਇਤ ਬਕਾਇਆ ਨਹੀਂ ਕਿਉਂਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਹੱਲ ਨਿਰਧਾਰਿਤ ਸਮੇਂ ਦੇ ਅੰਦਰ ਕੀਤਾ ਗਿਆ ਹੈ।