ਪੱਤਰ ਪ੍ਰੇਰਕ
ਜਲੰਧਰ, 7 ਸਤੰਬਰ
‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਤਹਿਤ ਅੱਜ ਜਲੰਧਰ ਪੂਰਬੀ ਅਤੇ ਨੂਰਮਹਿਲ ਬਲਾਕ ਦੇ ਖੇਡ ਮੁਕਾਬਲੇ ਕਰਵਾਏ ਗਏ। ਜਲੰਧਰ ਪੂਰਬੀ ਬਲਾਕ ਵਿਚ ਹੋਏ ਖੇਡ ਮੁਕਾਬਲਿਆਂ ਦੌਰਾਨ ਵਿਧਾਇਕ ਰਮਨ ਅਰੋੜਾ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਲਾਕ ਜਲੰਧਰ ਪੂਰਬੀ ਦੇ ਖੋ-ਖੋ (ਅੰਡਰ 14 ਲੜਕੀਆਂ) ਮੁਕਾਬਲੇ ਵਿੱਚ ਸਪੋਰਟਸ ਕਲੱਬ ਹਮੀਰੀ ਖੇੜਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਤਾਜਪੁਰ ਨੇ ਦੂਜਾ ਅਤੇ ਸੇਂਟ ਜੌਰਜ ਕਾਨਵੈਂਟ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-14 ਲੜਕੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਪੂਰਨਪੁਰ ਨੇ ਪਹਿਲਾ, ਸਪੋਰਟਸ ਕਲੱਬ ਹਮੀਰੀ ਖੇੜਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਤਾਜਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਬਲਾਕ ਨੂਰਮਹਿਲ ਵਿੱਚ ਹੋਏ ਕਬੱਡੀ ਨੈਸ਼ਨਲ ਸਟਾਈਲ ਅੰਡਰ-14 (ਲੜਕੇ) ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਗੁਦਰਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਰਾਜੋਵਾਲ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਸੈਦੋਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਸਰਕਲ ਸਟਾਈਲ ਅੰਡਰ-14 ਲੜਕੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਰਾਜੋਵਾਲ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਗੁਦਰਾ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਤਲਵਣ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਬੱਡੀ ਸਰਕਲ ਸਟਾਈਲ ਅੰਡਰ-17 (ਲੜਕੇ) ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਚੀਮਾ ਕਲਾਂ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਤਲਵਣ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਬਿਲਗਾ ਨੇ ਤੀਜਾ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ-14 ਲੜਕੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਣ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਮਰਪੁਰ ਕਲਾਂ ਦੂਜੇ ਅਤੇ ਸਰਕਾਰੀ ਹਾਈ ਸਕੂਲ ਪੁਵਾਦੜਾਂ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਖੋ-ਖੋ ਅੰਡਰ-14 ਲੜਕੀਆਂ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਮਰਪੁਰ ਕਲਾਂ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਗਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਪੁਵਾਦੜਾਂ ਨੇ ਤੀਜਾ ਹਾਸਲ ਕੀਤਾ।
ਨੌਜਵਾਨ ਖੇਡਾਂ ਨਾਲ ਜੁੜ ਕੇ ਭਵਿੱਖ ਬਿਹਤਰ ਬਣਾ ਸਕਦੇ ਨੇ: ਹਰਭਜਨ ਸਿੰਘ
ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਫੇਜ਼ ਵਿੱਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਨਾਲ ਸ਼ੁਰੂ ਹੋ ਗਿਆ। ਜ਼ਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਤਰਸਿੱਕਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਨ ਮੌਕੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਦੋਂ ਤੋਂ ਹੀ ਖੇਡਾਂ ਨੂੰ ਹੋਰ ਉਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਭਵਿੱਖ ਬਿਹਤਰ ਬਣਾ ਸਕਦੇ ਹਨ। ਇਸੇ ਤਰ੍ਹਾਂ ਬਲਾਕ ਰਈਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਲਚੀਆਂ ਵਿੱਚ ਹੋਈਆਂ ਬਲਾਕ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਗਮ ਵਿੱਚ ਵਿਧਾਇਕ ਦਲਬੀਰ ਸਿੰਘ ਟੌਂਗ, ਬਲਾਕ ਵੇਰਕਾ ਵਿੱਚ ਮੈਰੀਟੋਰੀਅਸ ਸਕੂਲ ਵਿੱਚ ਸਰਪੰਚ ਸੁਖਰਾਜ ਸਿੰਘ ਰੰਧਾਵਾ ਅਤੇ ਅਟਾਰੀ ਦੇ ਓਲੰਪੀਅਨ ਸ਼ਮਸ਼ੇਰ ਸਿੰਘ ਸੀਨੀਅਰ ਸੰਕੈਡਰੀ ਸਕੂਲ ਵਿੱਚ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਖੇਡਾਂ ਦਾ ਉਦਘਾਟਨ ਕੀਤਾ। ਬਲਾਕ ਜੰਡਿਆਲਾ ਗੁਰੂ ਵਿੱਚ ਸ਼ਹੀਦ ਜਸਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਅਤੇ ਬਲਾਕ ਮਜੀਠਾ ਵਿੱਚ ਦਸਮੇਸ਼ ਪਬਲਿਕ ਸੀਨਅਰ ਸੈਕੰਡਰੀ ਸਕੂਲ ਮਜੀਠਾ ਕੋਟਲਾ ਸੁਲਤਾਨ ਸਿੰਘ ਵਿੱਚ ਵੀ ਖੇਡਾਂ ਸ਼ੁਰੂ ਹੋ ਗਈਆਂ ਹਨ।
ਹੁਸ਼ਿਆਰਪੁਰ ਤੇ ਨੌਸ਼ਹਿਰਾ ਪੰਨੂਆਂ ’ਚ ਮੁਕਾਬਲੇ ਸਮਾਪਤ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦਾ ਆਖਰੀ ਗੇੜ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਿਆ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਬਲਾਕ-1 ਵਿਚ ਅਥਲੈਟਿਕਸ ਦੇ 21 ਤੋਂ 30 ਸਾਲ ਉਮਰ ਵਰਗ (ਲੜਕੇ) ਵਿਚ ਨਵਜੋਤ ਸਿੰਘ ਨੇ 200 ਮੀਟਰ ਦੌੜ ਵਿਚ ਪਹਿਲਾ ਤੇ ਸਾਹਿਬ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 (ਲੜਕੀਆਂ) 200 ਮੀਟਰ ਦੌੜ ਵਿਚ ਸਰਕਾਰੀ ਸੈਕੰਡਰੀ ਸਕੂਲ ਬਾਗਪੁਰ ਦੀ ਸੋਨੀ ਕੌਰ ਨੇ ਪਹਿਲਾ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੀ ਅਨੀਤਾ ਨੇ ਦੂਜਾ ਸਥਾਨ ਹਾਸਲ ਕੀਤਾ।
ਤਰਨ ਤਾਰਨ (ਪੱਤਰ ਪ੍ਰੇਰਕ): ‘ਖੇਡਾਂ ਵਤਨ ਪੰਜਾਬ’ ਦੀਆਂ ਤਹਿਤ ਬਲਾਕ ਨੌਸ਼ਹਿਰਾ ਪੰਨੂਆਂ ਦੇ ਖੇਡ ਮੁਕਾਬਲੇ ਅੱਜ ਨੌਸ਼ਹਿਰਾ ਪੰਨੂਆਂ ਦੇ ਸਰਦਾਰ ਬਲਵੀਰ ਸਿੰਘ ਸਪੋਰਟਸ ਸਟੇਡੀਅਮ ਵਿੱਚ ਸਮਾਪਤ ਹੋ ਗਏ| ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਨਾਇਬ ਤਹਿਸੀਲਦਾਰ ਇਕਬਾਲ ਸਿੰਘ ਵੱਲੋਂ ਕੀਤਾ ਗਿਆ। ਜ਼ਿਲ੍ਹਾ ਸਪੋਰਟਸ ਅਧਿਕਾਰੀ ਸਤਵੰਤ ਕੌਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਲੜਕਿਆਂ ਦੇ ਕਬੱਡੀ ਮੁਕਾਬਲਿਆਂ ਵਿੱਚ (ਅੰਡਰ-17) ਪਹਿਲਾ ਸਥਾਨ ਬਾਬਾ ਬੰਦਾ ਸਿੰਘ ਬਹਾਦਰ ਅਕੈਡਮੀ ਜੰਡੋਕੇ ਸਰਹਾਲੀ ਅਤੇ ਦੂਸਰਾ ਸਥਾਨ ਗਰਾਮ ਪੰਚਾਇਤ ਦੁਰਗਾਪੁਰ ਨੇ ਹਾਸਲ ਕੀਤਾ। ਅੰਡਰ-21 ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਮਾਤਾ ਗੁਜਰੀ ਕਾਲਜ ਸਰਹਾਲੀ ਕਲਾਂ ਨੇ ਹਾਸਲ ਕੀਤਾ।