ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਫਰਵਰੀ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੌਨਸੂਨ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21.63 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕਾਰਜ ਕੀਤੇ ਜਾਣਗੇ। ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਸਮੀਖਿਆ ਮੀਟਿੰਗ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਡਰੇਨੇਜ਼ ਸਿਸਟਮ ਦੀ ਸਫ਼ਾਈ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ਾਲ ਕਵਾਇਦ ਸ਼ੁਰੂ ਕੀਤੀ ਜਾ ਚੁੱਕੀ ਹੈ।