ਪਾਲ ਸਿੰਘ ਨੌਲੀ
ਜਲੰਧਰ, 29 ਦਸੰਬਰ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਅੱਜ ਚੁਗਿੱਟੀ-ਲੱਧੇਵਾਲੀ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ, ਜੋ ਕਿ 23.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜ ਰਾਜਾ ਦੀ ਮੌਜੂਦਗੀ ਵਿੱਚ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਰਓਬੀ ਦਾ ਨੀਂਹ ਪੱਥਰ ਰੱਖਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ 27 ਰੇਲਵੇ ਕਰਾਸਿੰਗ ’ਤੇ ਆਰਓਬੀ ਬਣਾਉਣ ਦੇ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।
ਇਸੇ ਦੌਰਾਨ ਸ੍ਰੀ ਸਿੰਗਲਾ ਨੇ ਸ਼ਾਹਕੋਟ ਵਿੱਚ 3.71 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੜਕ ਜਨਤਾ ਨੂੰ ਸਮਰਪਿਤ ਕੀਤੀ।