ਪਠਾਨਕੋਟ: ਰਣਜੀਤ ਸਾਗਰ ਡੈਮ ਕਾਰਜਕਾਰੀ ਇੰਜੀਨੀਅਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਅਤੇ ਸਿੰਜਾਈ ਲਈ ਪਾਣੀ ਦੀ ਮੰਗ ਵਧਣ ਕਾਰਨ ਰਣਜੀਤ ਸਾਗਰ ਡੈਮ ਤੋਂ ਪਾਣੀ ਦਾ ਬਹਾਅ ਕਿਸੇ ਵੀ ਸਮੇਂ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ। ਉਨ੍ਹਾਂ ਰਾਵੀ ਦਰਿਆ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਕਿਹਾ ਕਿ ਉਹ ਦਰਿਆ ਦੇ ਕਿਨਾਰਿਆਂ ਤੋਂ ਦੂਰ ਰਹਿਣ ਅਤੇ ਦਰਿਆ ਵਿੱਚੋਂ ਆਪਣੇ ਡੰਗਰਾਂ ਜਾਂ ਖ਼ੁਦ ਨੂੰ ਸੁਰੱਖਿਅਤ ਸਥਾਨਾਂ ’ਤੇ ਲੈ ਜਾਣ।-ਪੱਤਰ ਪ੍ਰੇਰਕ