ਨਵੀਂ ਦਿੱਲੀ:
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ ਗਰੋਹ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਗਰੋਹ ਦੇ ਸੱਤ ਮਸ਼ਕੂਕ ਸ਼ੂਟਰਾਂ ਨੂੰ ਹਥਿਆਰਾਂ ਤੇ ਗੋਲੀਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਹ ਸ਼ੂਟਰ ਰਾਜਸਥਾਨ ਵਿਚ ਕਿਸੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਘੜ ਰਹੇ ਸਨ। ਇਹ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ, ਜਦੋਂ ਬਿਸ਼ਨੋਈ ਗਰੋਹ ਨੇ ਐੱਨਸੀਪੀ ਆਗੂ ਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। -ਪੀਟੀਆਈ