ਦੇਹਰਾਦੂਨ:
ਉਤਰਾਖੰਡ ਵਿੱਚ ਇੱਕ ਵਿਅਕਤੀ ਵੱਲੋਂ ਦੋ ਦਿਗੰਬਰ ਜੈਨ ਭਿਕਸ਼ੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲੀਸ ਨੇ ਘਟਨਾ ਦੀ ਜਾਂਚ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਹੈ। ਉਤਰਾਖੰਡ ਦੇ ਡੀਜੀਪੀ ਅਭਿਨਵ ਕੁਮਾਰ ਨੇ ਕਿਹਾ ਕਿ ਮੁਲਜ਼ਮ ਟਹਿਰੀ ਜ਼ਿਲ੍ਹੇ ਦਾ ਵਸਨੀਕ ਹੈ। ਉਸ ਖ਼ਿਲਾਫ਼ ਆਈਪੀਸੀ ਤੇ ਆਈਟੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ