ਨਵੀਂ ਦਿੱਲੀ, 11 ਨਵੰਬਰ
ਭਾਜਪਾ ਨੇ ਅੱਜ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਉਹ ਮਹਾਰਾਸ਼ਟਰ ’ਚ ਚੋਣ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਤੇ ਹੋਰ ਕਾਨੂੰਨਾਂ ਦੀ ਉਲੰਘਣਾ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦਾ ਨਿਰਦੇਸ਼ ਦੇਵੇ। ਚੋਣ ਸੰਸਥਾ ਨੂੰ ਸੌਂਪੇ ਯਾਦ ਪੱਤਰ ’ਚ ਭਾਜਪਾ ਨੇ ਦੋਸ਼ ਲਾਇਆ ਕਿ 6 ਨਵੰਬਰ ਨੂੰ ਮੁੰਬਈ ’ਚ ਚੋਣ ਮੁਹਿੰਮ ਦੌਰਾਨ ਰਾਹੁਲ ਗਾਂਧੀ ਨੇ ਆਪਣੀਆਂ ਟਿੱਪਣੀਆਂ ਨਾਲ ਝੂਠ ਫੈਲਾਉਣ ਤੇ ਲੋਕਾਂ ਅੰਦਰ ਭੜਕਾਹਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸਮੇਤ ਹੋਰ ਭਾਜਪਾ ਆਗੂਆਂ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਮਗਰੋਂ ਕਿਹਾ ਕਿ ਕਾਂਗਰਸ ਆਗੂ ਨੇ ਆਰਐੱਸਐੱਸ ਤੇ ਭਾਜਪਾ ’ਤੇ ਬੇਬੁਨਿਆਦ ਦੋਸ਼ ਵੀ ਲਾਏ। -ਪੀਟੀਆਈ