ਨਵੀਂ ਦਿੱਲੀ:
ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਅੱਜ ਸੰਸਦ ਵਿੱਚ ਨੀਟ ’ਤੇ ਚਰਚਾ ਲਈ ਵਿਰੋਧੀ ਧਿਰ ਦੀ ਮੰਗ ਦੁਹਰਾਉਂਦਿਆਂ ਦਾਅਵਾ ਕੀਤਾ ਕਿ ਪੇਪਰ ਲੀਕ ਕਾਰਨ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ਬਰਬਾਦ ਹੋ ਗਈ ਹੈ। ਜੋਰਹਾਟ ਤੋਂ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਹਾਕਮ ਧਿਰ ਭਾਜਪਾ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਭਾਸ਼ਣ ਬਾਰੇ ਗਲਤ ਜਾਣਕਾਰੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਿਹਾ ਕਿ ਜਨਤਾ ਨੂੰ ਇਸ ਨੂੰ ਖਾਰਜ ਕਰ ਦੇਵੇਗੀ। ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦੀ ਮਤੇ ’ਤੇ ਬਹਿਸ ’ਚ ਹਿੱਸਾ ਲੈਂਦਿਆਂ ਗੋਗੋਈ ਨੇ ਇਹ ਵੀ ਮੰਗ ਕੀਤੀ ਕਿ ਨਵੇਂ ਸੰਸਦ ਭਵਨ ਦੇ ਸਾਹਮਣੇ ਮਹਾਤਮਾ ਗਾਂਧੀ ਤੇ ਡਾ. ਅੰਬੇਡਕਰ ਦੇ ਬੁੱਤ ਲਾਏ ਜਾਣ। -ਪੀਟੀਆਈ