ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਅਕਤੂਬਰ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ਆਪਣੀ ਬਿਮਾਰ ਭੈਣ ਨੂੰ ਮਿਲਣ ਲਈ 2 ਤੋਂ 15 ਨਵੰਬਰ ਤੱਕ ਅਮਰੀਕਾ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਦੇ 79ਵੇਂ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਵੀ ਮੰਗੀ ਸੀ। ਮਾਲੀਵਾਲ ’ਤੇ ‘ਆਪ’ ਨਾਲ ਜੁੜੇ ਆਗੂਆਂ ਤੇ ਵਰਕਰਾਂ ਨੂੰ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ’ਚ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤ ਕਰਨ ਲਈ ਡੀਸੀਡਬਲਿਊ ਦੀ ਮੁਖੀ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਕਥਿਤ ਤੌਰ ’ਤੇ ਦੁਰਵਰਤੋਂ ਕਰਨ ਦਾ ਦੋਸ਼ ਹੈ। ਉਨ੍ਹਾਂ ਸੋਮਵਾਰ ਨੂੰ ਰਾਊਜ਼ ਐਵੇਨਿਊ ਅਦਾਲਤ ਦਾ ਰੁਖ ਕੀਤਾ ਸੀ।