ਨਵੀਂ ਦਿੱਲੀ:
ਸੀਬੀਆਈ ਤੇ ਈਡੀ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲਿਆਂ ’ਚ ਬੀਆਰਐੱਸ ਆਗੂ ਕੇ ਕਵਿਤਾ ਦੀ ਜ਼ਮਾਨਤ ਅਰਜ਼ੀ ਦਾ ਅੱਜ ਦਿੱਲੀ ਹਾਈ ਕੋਰਟ ਵਿੱਚ ਵਿਰੋਧ ਕੀਤਾ ਤੇ ਕਿਹਾ ਕਿ ਉਹ ਕੇਸ ਦੀ ਜਾਂਚ ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਲਈ ਬਹੁਤ ਪ੍ਰਭਾਵਸ਼ਾਲੀ ਨੇਤਾ ਹੈ। ਜਾਂਚ ਏਜੰਸੀਆਂ ਨੇ ਕਿਹਾ ਕਿ ਕਵਿਤਾ ਦੀ ਇਸ ਘੁਟਾਲੇ ਵਿੱਚ ਅਹਿਮ ਭੂਮਿਕਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਕੇ ਕਵਿਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਉਸ (ਕਵਿਤਾ) ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। -ਪੀਟੀਆਈ