ਨਵੀਂ ਦਿੱਲੀ:
ਸੀਬੀਆਈ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਹਾਇਕ ਡਾਇਰੈਕਟਰ ਨੂੰ ਮੁੰਬਈ ਦੇ ਇੱਕ ਸਰਾਫ਼ ਤੋਂ 20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਈਡੀ ਨੇ 3 ਤੇ 4 ਅਗਸਤ ਨੂੰ ਸਰਾਫ਼ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਸਨ। ਇਸ ਮਗਰੋਂ ਈਡੀ ਦੇ ਸਹਾਇਕ ਡਾਇਰੈਕਟਰ ਸੰਦੀਪ ਸਿੰਘ ਯਾਦਵ ਨੇ 25 ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸਰਾਫ਼ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਕਥਿਤ ਧਮਕੀ ਦਿੱਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਮਗਰੋਂ ਇਹ ਰਕਮ ਘਟਾ ਕੇ 20 ਲੱਖ ਰੁਪਏ ਕਰ ਦਿੱਤੀ ਗਈ। -ਪੀਟੀਆਈ