ਨਵੀਂ ਦਿੱਲੀ, 31 ਜੁਲਾਈ
ਇੱਥੋਂ ਇੱਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 13 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੀਆਰਐੱਸ ਆਗੂ ਕੇ. ਕਵਿਤਾ ਦੀ ਹਿਰਾਸਤ ’ਚ ਵੀ 13 ਤਰੀਕ ਤੱਕ ਵਾਧਾ ਕੀਤਾ ਹੈ।
ਜੱਜ ਨੇ ਭ੍ਰਿਸ਼ਟਾਚਾਰ ਨਾਲ ਸਬੰਧਤ ਇੱਕ ਕੇਸ, ਜਿਸ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ, ਵਿੱਚ ਵੀ ਸਿਸੋਦੀਆ ਤੇ ਕਵਿਤਾ ਦੀ ਨਿਆਂਇਕ ਹਿਰਾਸਤ 9 ਅਗਸਤ ਤੱਕ ਵਧਾ ਦਿੱਤੀ ਹੈ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਮੁਲਜ਼ਮਾਂ ਨੂੰ ਅੱਜ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ ਸੀ। -ਪੀਟੀਆਈ